ਛੁੱਟੀ ਵੇਲੇ ਆਪੋ ਆਪਣੇ ਪਿੰਡਾਂ ਨੂੰ ਜਾਣਾ
ਤੇਰਾ ਪਤਾ ਨੀ ਪਰ ਮੇਰਾ ਦਿਲ ਘਟਦਾ ਹੀ ਜਾਣਾ....
ਜਿਹੜੀ ਥਾਂ ਤੋਂ ਦੇ ਆਪਣੇ ਪਿੰਡ ਰਾਹ ਨਿਖੜਦੇ ਸੀ,
ਜਿਹੜੀ ਥਾਂ ਤੇ ਉਹ ਵੀ ਸਾਡੇ ਵਾਂਗ ਵਿਛੜਦੇ ਸੀ....
ਬੁੱਲੀਆਂ ਵਿੱਚ ਮੁਸਕਾ ਕੇ ਤੇਰਾ ਮੁੜ ਕੇ ਵੇਖਣਾ ਉਹ,
ਜਾਂਦੇ ਜਾਂਦੇ ਨਜਰਾਂ ਦੇ ਨਾਲ ਮੱਥਾ ਟੇਕਣਾ ਉਹ....
ਕੀ ਦੱਸਾ ਕੇ ਪੈਡਲ ਕਿੰਨੇ ਭਾਰੇ ਲਗਦੇ ਸੀ,
ਸਾਈਕਲ ਹੋਲੀ ਮੇਰੇ ਵਾਂਗ ਚਲਾਉਦੀ ਸੀ ਕੇ ਨਹੀ....
ਮੇਰੇ ਬਾਰੇ ਹੁਣ ਕੀ ਤੇਰਾ ਖਿਆਲ ਮੈਂ ਨਹੀ ਪੁੱਛਦਾ,
ਉਨਾਂ ਦਿਨਾਂ ਵਿੱਚ ਦੱਸਦੇ ਮੈਨੂੰ ਚਾਹੁੰਦੀ ਸੀ ਕੇ ਨਹੀ...

Your Comment Comment Head Icon

Login